ਅੰਨਿਆਂ ਦੀ ਬਸਤੀ ਦੇ ਵਜੀਰ ਹੋ ਗਏ ਹਾਂ ।(ਬਲਜੀਤ ਪਾਲ ਸਿੰਘ)
09:06 Posted In (ਬਲਜੀਤ ਪਾਲ ਸਿੰਘ ) Edit This 0 Comments »
ਗਮਾਂ ਨੇ ਰੋਲਿਆ ਏਦਾਂ ਕਿ ਲੀਰੋ ਲੀਰ ਹੋ ਗਏ ਹਾਂ
ਕੱਖਾਂ ਤੋਂ ਹੌਲੇ ਹੋ ਗਏ ਪਤਲੇ ਨੀਰ ਹੋ ਗਏ ਹਾਂ।
ਦਿਸਦਾ ਹੈ ਸਭ ਬਨਾਉਟੀ ਓਪਰਾ ਦਿਖਾਵਾ ਜੋ
ਤਨ ਦੇ ਉਜਲੇ ਮਨ ਦੇ ਪਰ ਫਕੀਰ ਹੋ ਗਏ ਹਾਂ ।
ਤੁਰੇ ਸਾਂ ਕੁਝ ਲੰਮਿਆਂ ਰਾਹਾਂ ਨੂੰ ਮਾਪਣ ਵਾਸਤੇ
ਰਸਤਿਆਂ ਤੇ ਧੂੰਏ ਦੀ ਲੇਕਿਨ ਲਕੀਰ ਹੋ ਗਏ ਹਾਂ ।
ਅੰਨੇਵਾਹ ਜੋ ਸੇਧ ਦਿਤਾ ਪਰਖਿਆਂ ਬਗੈਰ
ਖੁੰਝ ਗਿਆ ਨਿਸ਼ਾਨਿਓ ਉਹ ਤੀਰ ਹੋ ਗਏ ਹਾਂ ।
ਹਨੇਰੀਆਂ ਜੂਹਾਂ ਵਿਚ ਹੱਥ ਪੈਰ ਮਾਰਦੇ ਰਹੇ
ਅੰਨਿਆਂ ਦੀ ਬਸਤੀ ਦੇ ਵਜੀਰ ਹੋ ਗਏ ਹਾਂ ।
ਬਦਲ ਦਿਤਾ ਮੌਸਮਾਂ ਨੇ ਸਾਡਾ ਇਹ ਵਜੂਦ ਹੀ
ਬੋਹੜ ਵਰਗੇ ਸੀ ਕਦੇ ਕਰੀਰ ਹੋ ਗਏ ਹਾਂ ।
ਕੱਖਾਂ ਤੋਂ ਹੌਲੇ ਹੋ ਗਏ ਪਤਲੇ ਨੀਰ ਹੋ ਗਏ ਹਾਂ।
ਦਿਸਦਾ ਹੈ ਸਭ ਬਨਾਉਟੀ ਓਪਰਾ ਦਿਖਾਵਾ ਜੋ
ਤਨ ਦੇ ਉਜਲੇ ਮਨ ਦੇ ਪਰ ਫਕੀਰ ਹੋ ਗਏ ਹਾਂ ।
ਤੁਰੇ ਸਾਂ ਕੁਝ ਲੰਮਿਆਂ ਰਾਹਾਂ ਨੂੰ ਮਾਪਣ ਵਾਸਤੇ
ਰਸਤਿਆਂ ਤੇ ਧੂੰਏ ਦੀ ਲੇਕਿਨ ਲਕੀਰ ਹੋ ਗਏ ਹਾਂ ।
ਅੰਨੇਵਾਹ ਜੋ ਸੇਧ ਦਿਤਾ ਪਰਖਿਆਂ ਬਗੈਰ
ਖੁੰਝ ਗਿਆ ਨਿਸ਼ਾਨਿਓ ਉਹ ਤੀਰ ਹੋ ਗਏ ਹਾਂ ।
ਹਨੇਰੀਆਂ ਜੂਹਾਂ ਵਿਚ ਹੱਥ ਪੈਰ ਮਾਰਦੇ ਰਹੇ
ਅੰਨਿਆਂ ਦੀ ਬਸਤੀ ਦੇ ਵਜੀਰ ਹੋ ਗਏ ਹਾਂ ।
ਬਦਲ ਦਿਤਾ ਮੌਸਮਾਂ ਨੇ ਸਾਡਾ ਇਹ ਵਜੂਦ ਹੀ
ਬੋਹੜ ਵਰਗੇ ਸੀ ਕਦੇ ਕਰੀਰ ਹੋ ਗਏ ਹਾਂ ।
0 comments:
Post a Comment