ਫਿਰ.. ਕਹਿਣਾ .....ਬੋਲਦੈ...

ਈ-ਮੇਲ ਪਤਾ saandalbaar@gmail.com ਰਚਨਾਵਾ ਯੂਨਿਕੋਡ ਵਿੱਚ ਹੀ ਸਵੀਕਾਰ ਹੋਣ ਗੀਆਂ ਬਲੋਗ ਸਾਂਦਲਬਾਰ ਵਿਚ ਪੋਸਟਿੰਗ ਲਈ ਰਚਨਾਵਾਂ ਭੇਜਣ ਦਾ ਧਨਵਾਦ -admin ਸਾਂਦਲਬਾਰ ਸਾਂਦਲ ਬਾਰ ਵਿੱਚ ਛਪੀਆਂ ਰਚਨਾਵਾਂ ਦਾ ਕਾਪੀ ਰਾਈਟ ਲੇਖਕ ਦੇ ਰਾਖਵੇਂ ਹਨ .ਲੇਖਕ ਦੀ ਲਿਖਤ ਰਜ਼ਾਮੰਦੀ ਬਿਨਾ ਕੋਈ ਵੀ ਰਚਨਾ ਦਾ ਉਪਯੋਗ ਨਾ ਕੀਤਾ ਜਾਵੇ ਜੀ .ਅਜਿਹਾ ਕਰਨ ਵਾਲੇ ਖਿਲਾਫ਼ ਕਾਨੂਨੀ ਚਾਰਜੋਈ ਕੀਤੀ ਜਾ ਸਕਦੀ ਹੈ . ਸਾਂਦਲਬਾਰ ਵਿੱਚ ਛਪੇ ਲੇਖਕ ਆਪਣੀਆ ਲਿਖਤਾਂ ਬਾਬਤ ਜਵਾਬ ਦੇ ਹਨ . ਅਦਾਰਾ ਸਾਂਦਲਬਾਰ ਇਸ ਸਬੰਧੀ ਕਿਸੇ ਤਰਾਂ ਦੀ ਕੋਈ ਜਿੰਮੇ ਵਾਰੀ ਨਹੀ ਲਏ ਗਾ .-admin**********ਫਰਕ ਤਾਂ ਉੰਨੀ ਇੱਕੀ ਦਾ ਹੈ ,T E A C H E R ਦਾ ਤੇ CHEATER ਦਾ ਇੱਕ ਵੀ ਵਰਨ ਦੀ ਵਾਧ ਘਾਟ ਨਹੀਂ .ਸਿਰਫ਼ ਭੌਤਿਕ ਲੋੜਾਂ ਦੀ ਹਨੇਰੀ ਨੇ ਇਹਨਾ ਵਰਨਾ ਦੀ ਤਰਤੀਬ ਦੀਆਂ ਚੂਲਾਂ ਹਿਲਾ ਦਿੱਤੀਆਂ ਨੇ ਸਿਖਿਆ ਨੂੰ ਸਿਖਿਆ ਲਈ ਵਰਤਣਾ ਸ਼ਾਇਦ ਕੋਈ ਸਿਖਿਆ ਕਿ ਨਹੀਂ ਪਰ ਸਿਖਿਆ ਨੂੰ ਵਪਾਰ ਕਰ ਕੇ ਧਨੀ ਵਾਪਰਦੇ ਅਨੇਕਾਂ ਲਭ ਪੈਣ ਗੇ .. ਜੁਗਾੜ ਤੰਤਰ ਅੱਜ ਲੋਕਤੰਤਰ ਦੇ ਜਿਸਮ ਵਿੱਚ ਵੜ ਬੈਠਾ ਹੈ . ਕੋਈ ਮਾਂਦਰੀ ਇਸ ਜੁਗਾੜ ਤੰਤਰ ਰੂਪੀ ਭੂਤਨੇ ਨੂੰ ਲੋਕ ਤੰਤਰ ਦੀ ਦੇਹੀ ਵਿੱਚੋ ਕਢਣ ਦਾ ਹੰਬਲਾ ਮਾਰੂ ਗਾ ਕਿ ਨਹੀਂ ਪਤਾ ਨਹੀ..ਜੇ ਕੋਈ ਹੰਬਲਾ ਮਾਰੂ ਵੀ ਤਾਂ ਇਹ ਭੂਤਨਾ ਨਿਕਲੂ ਵੀ ਕਿ ਨਹੀਂ ਪਤਾ ਨਹੀਂ ... ਇਸ ਜੁਗਾੜ ਤੰਤਰ ਕਰ ਕੇ ਤੇਰਾ ਵਿਕਦਾ ਜੈ ਕੁਰੇ ਪਾਣੀ ਲੋਕਾਂ ਦਾ ਨਾ ਦੁਧ ਵਿਕਦਾ ਵਾਲੀ ਅਖੌਤ ਅਖਰ -ਅਖਰ ਸਚ ਹੁੰਦੀ ਰਹਿੰਦੀ ਹੈ. ਜੁਗਾੜੀਏ ਕਹੋ ਅਪਰੋਚੀਏ ਕਹੋ ਫੋਟੋਚੀਏ ਕਹੋ ਸਾਰੇ ਮਸੇਰ ਭਰਾ ਇਸ ਜੁਗਾੜ ਤੰਤਰ ਦੇ ਹਮਾਮ ਵਿਚ ਕਪੜਿਆਂ ਦੇ ਭਾਰ ਤੋਂ ਮੁਕਤ ਲਭ ਦੇ ਹਨ. ਕੋਈ ਜਮਾਨਾ ਸੀ ਕਹਿੰਦੇ ਸੀ ਕਿ ਅਧਿਆਪਕ ਇੱਕ ਮੋਮਬੱਤੀ ਵਾਂਗ ਆਪ ਬਲ ਕੇ ਹੋਰਨਾ ਨੂੰ ਰੌਸ਼ਨੀ ਦੇਂਦਾ ਹੈ. ਅੱਜ ਅਧਿਆਪਕਾ ਦੀਆਂ ਦਰਜਨਾਂ ਵੰਨਗੀਆਂ ਲਭ ਪੈਂਦੀਆਂ ਨੇ .ਇਹਨਾ ਵਿੱਚੋਂ ਮੋਮਬੱਤੀ ਵਾਂਗ ਆਪਾ ਬਾਲ ਕੇ ਰੌਸ਼ਨੀ ਖਿਲਾਰਣ ਵਾਲੇ ਉਂਗਲਾਂ ਤੇ ਗਿਨੇ ਜਾ ਸਕਣ ਯੋਗ ਨਾਂ ਨੀਹਾਂ ਦੀ ਸਿੱਲ ਤੇ ਹਨੇਰੇ ਨੂੰ ਹੰਡਾਵਣ ਲਈ ਮਜਬੂਰ ਨੇ ਜਦੋ ਕਿ ਜੁਗਾੜ ਤੰਤਰ ਦੇ ਇੰਦਰਜਾਲ ਦੇ ਜਾਦੂਗਰ ਨਿਜੀ ਟਿਊਸ਼ਨ ਕੇਂਦਰਾਂ ਤੇ PRIME TIME TV ਦੇ TIME SLOT ਨਾਲੋਂ ਵਧ ਮਹਿੰਗੇ ਮੁੱਲ ਪਵਾਉਂਦੇ ਨੇ ... ਵੇਖਦੇ ਸਾਰੇ ਨੇ ਐਪਰ ਬੋਲਦਾ ਕੋਈ ਨਹੀਂ ... -ਹੁਣ ਜੇ ਕੋਈ ਵੀ ਨਹੀਂ ਬੋਲਦਾ ਤਾਂ ਮੈ ਕਿਓਂ ਬੋਲਾਂ !!?? ਜੇ ਮੈਂ ਬੋਲਿਆ ਫਿਰ.. ਕਹਿਣਾ ਬੋਲਦੈ ਦੀਪ੍ਜ਼ੀਰਵੀ

HTML code

ਆਓ ਫਰਜ਼ ਅਦਾ ਕਰੀਏ ਇਨਸਾਨ ਹੋਣ ਦਾ

05:07 Posted In Edit This 0 Comments »
ਭਗਤ ਪੂਰਨ ਸਿੰਘ ਖੂਨਦਾਨ ਕਮੇਟੀ

ਸਾਡਾ ਇੱਕ ਛੋਟਾ ਜਿਹਾ ਉਪਰਾਲਾ ਏ ਕਿ ਅਸੀ ਖੂਨਦਾਨ ਪਰਤੀ ਜਾਗਰੂਕਤਾ ਲਿਆ ਸਕੀਏ ਤੇ ਸਾੰਨੂ ਪੂਰਨ ਆਸ ਏ ਕਿ ਤੁਸੀ ਸਾਡਾ ਪੂਰਾ ਸਹਿਯੋਗ ਦਿਓਗੇ..ਸਾਡੇ ਮਨਾਂ ਅੰਦਰ ਖੂਨਦਾਨ ਪਰਤੀ ਕਈ ਗਲਤ ਧਾਰਨਾਵਾ ਹਨ...ਅਸੀ ਕੋਸਿਸ ਕਰਾਗੇ ਕਿ ਉਹਨਾ ਭੁਲੇਖਿਆ ਨੂੰ ਦੂਰ ਕੀਤਾ ਜਾ ਸਕੇ ਤਾਂ ਜੋ ਹਰ ਸਖਸ਼ ਬੇਝਿਜਕ ਖੂਨਦਾਨ ਕਰ ਸਕੇ

ਆਓ ਫਰਜ਼ ਅਦਾ ਕਰੀਏ ਇਨਸਾਨ ਹੋਣ ਦਾ
ਲਈਏ ਸਕੰਲਪ ਅੱਜ ਤੋ ਆਪਾ ਖੂਨਦਾਨ ਦਾ......

ਜਿੰਦਗੀ ਬਚਾਉਣੀ ਸਭ ਤੋ ਕਰਮ ਏ ਵੱਡਾ
ਏਹੋ ਜਿਹਾ ਪੁੰਨ ਨਾ ਕੋਈ ਹੋਣਾ ਜਹਾਨ ਦਾ...........

ਕਰਕੇ ਖੂਨਦਾਨ ਤਸੱਲੀ ਰੂਹ ਨੂੰ ਏ ਮਿਲਦੀ
ਦੇਦਾ ਏ ਸਕੂਨ ਬੱਚ ਜਾਣਾ ਕਿਸੇ ਦੀ ਜਾਨ ਦਾ........

ਕੁਦਰਤ ਦਾ ਹੈ ਨਿਯਮ ਏਹ ਆਪਾ ਪੂਰ ਏ ਲੈਦੀ
ਕੋਈ ਫਰਕ ਨਹੀ ਪੈਦਾ ਸਰੀਰ ਨੂੰ ਕੀਤੇ ਦਾਨ ਦਾ.....

ਕੁੱਝ ਬੂੰਦਾ ਖੂਨ ਦੀਆ ਜਿੰਦਗੀ ਨੇ ਬਣਦੀਆ
ਬਚ ਜਾਦਾ ਏ ਜੋ, ਮੁੱਲ ਸੋ ਹੀ ਏ ਜਾਣਦਾ.......

ਆਓ ਫਰਜ਼ ਅਦਾ ਕਰੀਏ ਇਨਸਾਨ ਹੋਣ ਦਾ
ਲਈਏ ਸਕੰਲਪ ਅੱਜ ਤੋ ਆਪਾ ਖੂਨਦਾਨ ਦਾ......prince dhunna

--
deepzirvi9815524600
http://nanhi-minni.blogspot.com/
http://darveshdeep.blogspot.com/
http://chitravli.blogspot.com/
http://wearenotlabrats.blogspot.com/
http://humboleygatobologaykiboltahai.blogspot.com/
http://shabdadiloa.blogspot.com/
http://sahilparbhat.blogspot.com/
http://deepkavyaanjli.blogspot.com/





0 comments:

slideshow.1

Right Click Lock by Hindi Blog Tips
Related Posts Plugin for WordPress, Blogger...

-ਸੰਤ ਰਾਮ ਉਦਾਸੀ

{ਸਾਂਦਲਬਾਰ , ਅਣਖਾਂ ਦੀ ਭੋਇੰ ,ਅਨ੍ਖੀਲੀਆਂ ਦੀ ਭੋਇੰ , ਅਣਖ ਨਾਲ ਜਿਓਣ ਵਾਲਿਆਂ ਦੀ ਭੋਇੰ ,ਦੁੱਲਾ ਭੱਟੀ ਏਸੇ ਜਰਖੇਜ਼ ਭੋਇੰ ਦੀ ਉਪਜ ਸੀ.. } ... {ਅਸੀ ਤੋੜੀਆਂ ਗੁਲਾਮੀ ਦੀਆਂ ਕੜੀਆਂ ਬੜੇ ਹੀ ਅਸੀ ਦੁੱਖੜੇ ਜਰੇ; ਆਖਣਾ ਸਮੇਂ ਦੀ ਸਰਕਾਰ ਨੂੰ ਉਹ ਗਹਿਣੇ ਸਾਡਾ ਦੇਸ਼ ਨਾ ਧਰੇ. -ਸੰਤ ਰਾਮ ਉਦਾਸੀ
Text selection Lock by Hindi Blog Tips
ਸਾਂਦਲਬਾਰ ਬ੍ਲਾਗ ਦੀ ਬੌਧਿਕ ਸੰਪਤੀ ਰਚਨਾਕਾਰ ਦੀ ਹੈ . ਕੋਈ ਭੱਦਰ ਪੁਰਖ ਏਸ ਦੀ ਚੋਰੀ ਕਰਨ ਦੀ ਕੋਸ਼ਿਸ਼ ਨਾ ਕਰੇ ...ਸਾਂਦਲ- ਬਾਰ ਪ੍ਰਬੰਧਕਮੇਟੀHTML code